ਰੂਪਨਗਰ, 8 ਮਈ(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਸਵੀਪ ਗਤਿਵਿਧੀਆਂ ਦਾ ਦੌਰ ਨਿਰੰਤਰ ਜਾਰੀ ਹੈ, ਇਸੇ ਲੜੀ ਤਹਿਤ ਅੱਜ ਰੂਪਨਗਰ ਸ਼ਹਿਰ ਦੇ ਸਥਾਨਕ ਬਾਜ਼ਾਰ ਵਿੱਚ ਜਾ ਕੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ।
ਇਸ ਮੌਕੇ ਅਸਿਸਟੈਂਟ ਨੋਡਲ ਅਫਸਰ ਸ. ਵਰਿੰਦਰ ਸਿੰਘ ਅਤੇ ਸ. ਪੁਨੀਤ ਸਿੰਘ ਲਾਲੀ ਨੇ ਦੱਸਿਆ ਕਿ ਸਕੂਲ ,ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਚੋਣਾਂ ਸਬੰਧੀ ਜਾਗਰੂਕ ਕਰਨ ਉਪਰੰਤ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੀ ਸਵੀਪ ਟੀਮ ਵੱਲੋਂ ਬਾਜ਼ਾਰ ਵਿਚ ਸ਼ਹਿਰ ਦੀ ਪੁਰਾਣੀ ਅਤੇ ਮਸ਼ਹੂਰ ਦੁਕਾਨ ਕੁੱਲੂ ਵਾਲਿਆਂ ਦੀ ਹੱਟੀ ਵਿੱਚ ਜਾ ਕੇ ਖਰੀਦਦਾਰਾਂ ਨੂੰ ਲੋਕ ਸਭਾ ਦੀ ਚੋਣਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਵੱਲੋਂ ਲੋਕਾਂ ਨੂੰ ਉਨਾਂ ਦੇ ਵੋਟ ਦੇ ਮਹੱਤਵ ਤੋਂ ਜਾਣੂ ਕਰਾਉਂਦੇ ਹੋਏ ਆਉਣ ਵਾਲੀ ਇੱਕ ਜੂਨ ਨੂੰ ਮਤਦਾਨ ਕਰਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ, ਜਾਤ ਪਾਤ, ਰੰਗ- ਨਸਲ ਅਤੇ ਧਰਮ ਤੋਂ ਉੱਪਰ ਉੱਠ ਕੇ ਆਪਣੇ ਮਨ ਪਸੰਦ ਦੇ ਉਮੀਦਵਾਰ ਨੂੰ ਵੋਟ ਦੇਣ ਲਈ ਪ੍ਰੇਰਿਤ ਕੀਤਾ।