ਕੀਰਤਪੁਰ ਸਾਹਿਬ 31 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਦਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਕੀਰਤਪੁਰ ਸਾਹਿਬ ਵਲ੍ਹੋਂ ਵੱਖ-ਵੱਖ ਖੇਤਰਾਂ ਵਿੱਚ ਕੋਟਪਾ (ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡਕਟਸ ਐਕਟ) ਐਕਟ ਦੇ ਬਾਰੇ ਵਿੱਚ ਦੁਕਾਨਦਾਰਾਂ ਅਤੇ ਹੋਰ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਬਾਰੇ ਐਸ.ਐਮ.ਆਈ. ਸੁਪਰਵਾਈਜਰ ਸੁਖਦੀਪ ਸਿੰਘ ਵਲ੍ਹੋਂ ਦੁਕਾਨਦਾਰਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਤੰਬਾਕੂ ਜਾ ਤੰਬਾਕੂ ਤੋਂ ਬਣੇ ਪਦਾਰਥਾਂ ਨੂੰ ਖੁਲ੍ਹੇ ਰੂਪ ਵਿੱਚ ਨਾ ਵੇਚਿਆ ਜਾਵੇ। ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਦੇ ਬੱਸ ਸਟੈਡ, ਰੇਲਵੇ ਸਟੇਸ਼ਨ ਤੇ ਬਜਾਰਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਨੇ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਅਜਿਹੇ ਪਦਾਰਥ ਵੇਚਣਾ ਕਾਨੂੰਨੀ ਜੁਰਮ ਹੈ। ਇਸ ਤੋਂ ਇਲਾਵਾ ਤੰਬਾਕੂ ਜਾਂ ਇਸ ਤੋਂ ਬਣੇ ਪਦਾਰਥਾਂ ਦੇ ਪੈਕਟਾਂ ਉੱਤੇ ਇਸਦੇ ਨੁਕਸਾਨਾਂ ਵਾਰੇ 80 ਪ੍ਰਤੀਸ਼ਤ ਦੱਸਿਆ ਗਿਆ ਹੋਵੇ। ਜੇਕਰ ਫਿਰ ਵੀ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਸ ਤੇ ਜੁਰਮਾਨੇ ਜਾਂ ਚਲਾਣ ਕੀਤੇ ਜਾ ਸਕਦੇ ਹਨ। ਇਸ ਲਈ ਸਮੂਹ ਦੁਕਾਨਦਾਰਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ੍ਹ-ਬਿਨ੍ਹ ਪਾਲਣਾ ਕੀਤੀ ਜਾਵੇ ਤਾਂ ਜੋ ਐਕਟ ਦੇ ਜੁਰਮਾਨੇ ਜਾਂ ਚਲਾਣਾਂ ਤੋਂ ਬਚਿਆ ਜਾਵੇ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਰਾਜੀਵ ਕੁਮਾਰ, ਰਵਿੰਦਰ ਸਿੰਘ ਹਾਜ਼ਰ ਸਨ।
ਸੰਖੇਪ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਸਿਹਤ ਵਿਭਾਗ ਨੇ ਟਪਾ ਐਕਟ 2003 ਤਹਿਤ ਕੀਰਤਪੁਰ ਸਾਹਿਬ ਵਿੱਚ ਲੋਕਾਂ ਨੂੰ ਸਿਗਰੇਟ ਅਤੇ ਤੰਬਾਕੂ ਪਦਾਰਥਾਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਡਾ. ਦਲਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਦੁਕਾਨਦਾਰਾਂ ਨੂੰ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਬਿਨਾਂ ਕਿਸੇ ਪ੍ਰਮਾਣਿਕਤਾ ਦੇ ਨਾ ਵੇਚਿਆ ਜਾਵੇ ਅਤੇ ਪੈਕਟਾਂ ‘ਤੇ ਨੁਕਸਾਨ ਬਾਰੇ ਸੂਚਨਾ ਲਿਖੀ ਹੋਣੀ ਚਾਹੀਦੀ ਹੈ। ਜੇਕਰ ਇਹ ਨਿਯਮ ਤੋੜੇ ਜਾਂਦੇ ਹਨ, ਤਾਂ ਜੁਰਮਾਨੇ ਅਤੇ ਚਲਾਣੇ ਲਾਗੂ ਕੀਤੇ ਜਾ ਸਕਦੇ ਹਨ।