ਤਰਨ ਤਾਰਨ 22 ਮਾਰਚ (ਪੰਜਾਬੀ ਖ਼ਬਰਨਾਮਾ):ਸਿਹਤ ਵਿਭਾਗ ਤਰਨਤਾਰਨ ਵਲੋਂ ਸਿਵਲ ਸਰਜਨ ਡਾ ਕਮਲਪਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਦਲਦੇ ਮੌਸਮ ਵਿੱਚ ਵੈਕਟਰ ਬੋਰਨ ਬੀਮਾਰੀਆਂ ਅਤੇ ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਜਾਗਰੁਕ ਕਰਨ ਹਿੱਤ ਸਿਵਲ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਪੈਰਾ ਮੈਡੀਕਲ ਸਟਾਫ ਦੀ ਟਰੇਨਿੰਗ ਕਮ ਵਰਕਸ਼ਾਪ ਦਾ ਆਯੌਜਨ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਣ ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ ਅਤੇ ਡਾ ਅਮਨਦੀਪ ਸਿੰਘ ਵਲੋਂ ਡੇਂਗੂ, ਮਲੇਰੀਆ, ਚਿਕਨਗੁਨੀਆਂ, ਕਾਲਾ ਅਜਾਰ ਅਤੇ ਫਲੇਰੀਆ ਵਰਗੀਆਂ ਵੈਕਟਰ ਬੋਰਨ ਬੀਮਾਰੀਆਂ ਦੇ ਲੱਛਣ, ਸਾਵਧਾਨੀਆਂ ਅਤੇ ਇਲਾਜ ਸੰਬਧੀ ਬੜੇ ਵਿਸਥਾਰ ਨਾਲ ਟਰੇਨਿੰਗ ਦਿੱਤੀ ਗਈ। ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ ਨੇ ਕਿਹਾ ਕਿ ਡੇਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਘਰਾਂ ਵਿਚ ਨਕਾਰਾ ਸਮਾਨ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ, ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾਅ ਸਕਦਾ ਹੈ। ਇਸ ਸਬੰਧੀ ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ ਨੇ ਕਿਹਾ ਕਿ ਡੈਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੂਨ ਵਗਣਾ ਆਦਿ ਹੈ। ਡੈਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋ ਹੀ ਮੁਫਤ ਚੈਕਅੱਪ ਅਤੇ ਇਲਾਜ ਕਰਵਾਉਣ। ਇਸ ਅਵਸਰ ਤੇ ਡਾ ਗਰੁਮਿੰਦਰ ਕੌਰ, ਡਾ ਸੁਖਜਿੰਦਰ ਸਿੰਘ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ, ਹੈਲਥ ਸੁਪਰਵਾਈਜਰ ਸੁਖਦੇਵ ਸਿੰਘ, ਭੁਪਿੰਦਰ ਸਿੰਘ, ਕਾਰਜ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।