ਹਰਿਦੁਆਰ( ਪੰਜਾਬੀ ਖਬਰਨਾਮਾ) : ਉੱਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਨਾਨਕਮੱਤਾ ਗੁਰਦੁਆਰੇ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਦੇ ਮੁਲਜ਼ਮ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਅਤੇ ਪੁਲਿਸ ਨੇ ਹਰਿਦੁਆਰ ਜ਼ਿਲ੍ਹੇ ਦੇ ਕਲਿਆਰ ਵਿੱਚ ਮੁਕਾਬਲੇ ਦੌਰਾਨ ਮਾਰ ਦਿੱਤਾ ।
ਮਿ੍ਰਤਕ ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਟੂ ਵਜੋਂ ਹੋਈ ਹੈ । ਪੁਲਿਸ ਨੇ ਦੱਸਿਆ ਕਿ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ । ਦੋਵਾਂ ’ਤੇ ਇੱਕ-ਇੱਕ ਲੱਖ ਦਾ ਇਨਾਮ ਹੈ । ਹਰਿਦੁਆਰ ਜ਼ਿਲ੍ਹੇ ਦੇ ਭਗਵਾਨਪੁਰ ’ਚ ਬੀਤੀ ਰਾਤ ਨੂੰ ਚੈਕਿੰਗ ਦੌਰਾਨ ਪੁਲਿਸ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਕਲਿਆਰ ਵੱਲ ਫਰਾਰ ਹੋ ਗਏ । ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਵਿਚਕਾਰ ਮੁਕਾਬਲਾ ਹੋ ਗਿਆ । ਮੁਕਾਬਲੇ ’ਚ ਇੱਕ ਨੂੰ ਗੋਲੀ ਲੱਗ ਗਈ, ਜਦਕਿ ਦੂਜਾ ਫਰਾਰ ਹੋ ਗਿਆ । ਐਸਟੀਐੱਫ ਅਤੇ ਪੁਲਿਸ ਦੀਆਂ ਟੀਮਾਂ ਫਰਾਰ ਮੁਲਜ਼ਮ ਦੀ ਭਾਲ ਵਿੱਚ ਜੁੱਟ ਗਈਆਂ ਹਨ । ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਰੁੜਕੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।