ਸ੍ਰੀ ਫਤਿਹਗੜ੍ਹ ਸਾਹਿਬ/27 ਮਾਰਚ (ਪੰਜਾਬੀ ਖ਼ਬਰਨਾਮਾ):ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਸੂਚੀ ਅਨੁਸਾਰ ਟੀਕਾਕਰਨ ਅਤੀ ਜ਼ਰੂਰੀ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਸਾਰੀਆਂ ਸਿਹਤ ਸੰਸਥਾਵਾਂ ਅਧੀਨ ਹਰ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ।ਇਸਦਾ ਪ੍ਰਗਟਾਵਾ ਜਿਲਾ ਹਸਪਤਾਲ ਵਿੱਚ ਮਨਾਏ ਜਾ ਰਹੇ ਮਮਤਾ ਦਿਵਸ ਦੀ ਚੈਕਿੰਗ ਦੌਰਾਨ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਕੀਤਾ। ਇਸ ਮੌਕੇ ਉਨ੍ਹਾਂ ਮਾਵਾਂ ਤੇ ਬੱਚਿਆਂ ਦੇ ਟੀਕਾਕਰਨ ਦਾ ਰਿਕਾਰਡ , ਵੈਕਸੀਨ ਦੀ ਸਟੋਰੇਜ ,ਅਤੇ ਕੋਲਡ ਚੇਨ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਡਿਸਪੋਜੇਬਲ ਸੁਈਆਂ ,ਸਰਿੰਜਾਂ ਅਤੇ ਵੈਕਸੀਨ ਦੇ ਰੱਖ-ਰਖਾਵ ਆਦਿ ਸਬੰਧੀ ਚੈਕਿੰਗ ਕਰਕੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਬੱਚਿਆਂ ਨੂੰ ਟੀਕਾ ਲਗਵਾਉਣ ਆਏ ਮਾਪਿਆਂ ਨੂੰ ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਗਰਭਵਤੀਆ ਅਤੇ ਬੱਚਿਆਂ ਲਈ ਟੀਕਾਕਰਨ ਕਰਾਉਣਾ ਬਹੁਤ ਜਰੂਰੀ ਹੈ ਤਾਂ ਜੋ ਬੱਚਿਆ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਇਆ ਜਾ ਸਕੇ ।ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜਸਵਿੰਦਰ ਕੌਰ , ਬੀਈਈ ਮਹਾਂਬੀਰ ਸਿੰਘ,ਏ.ਐਨ.ਐਮ ਜਰਨੈਲ ਕੌਰ ਤੋਂ ਇਲਾਵਾ ਆਸ਼ਾ ਵਰਕਰ ਵੀ ਹਾਜ਼ਰ ਸਨ।