ਬਟਾਲਾ, 18 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਕਿਸਾਨਾਂ ਨੇ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣ ਲਈ ਅੱਜ ਪੂਰੇ ਪੰਜਾਬ ‘ਚ 3 ਘੰਟੇ ਲਈ ਰੇਲਾਂ ਰੋਕੀਆਂ ਹਨ। ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਫਸਲਾਂ ਤੇ ਘੱਟੋ ਘੱਟ ਖਰੀਦ ਮੁੱਲ ਦੀ ਗਾਰੰਟੀ ਦਿੱਤੀ ਜਾਵੇ। ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਤਲ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਦੂਜੇ ਪਾਸੇ ਧਰਨੇ ਕਾਰਨ ਕੁਝ ਟਰੇਨਾਂ ਇੱਕ ਤੋਂ ਤਿੰਨ ਘੰਟੇ ਲੇਟ ਕਰ ਦਿੱਤੀਆਂ ਗਈਆਂ ਹਨ।
ਸੰਖੇਪ
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ ਰੇਲਵੇ ਟ੍ਰੈਕ ਨੂੰ ਤਿੰਨ ਘੰਟੇ ਲਈ ਬੰਦ ਕਰ ਦਿੱਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।