ਜਲੰਧਰ, 28 ਮਈ (ਪੰਜਾਬੀ ਖਬਰਨਾਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਰਾਹੁਲ ਐਸ. ਨੇ ਅੱਜ ਸਾਂਝੇ ਤੌਰ ’ਤੇ ਪੋਸਟ ਪੋਲ ਈ.ਵੀ.ਐਮ. ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਅਤੇ ਸੁਰੱਖਿਆ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਐਮ ਜੀ ਐਨ ਸਕੂਲ ਵਿਖੇ ਬਣੇ ਪੋਲਿੰਗ ਕੇਂਦਰ ਦਾ ਵੀ ਦੌਰਾ ਕੀਤਾ ।

ਉਨ੍ਹਾਂ ਸਰਕਾਰੀ ਆਰਟਸ ਤੇ ਸਪੋਰਸਟ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਰਕਾਰੀ ਸਪੋਰਸਟ ਸਕੂਲ ਹੋਸਟਲ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਉਨ੍ਹਾਂ ਦੇ ਪੁਲਿਸ ਹਮਰੁਤਬਾ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਉਨਾਂ ਜਲੰਧਰ ਉੱਤਰੀ , ਜਲੰਧਰ ਕੈਂਟ , ਜਲੰਧਰ ਪੱਛਮੀ ਤੇ ਜਲੰਧਰ ਕੇਂਦਰੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ।

ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਆ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੂਨ ਨੂੰ ਜਲੰਧਰ ਲੋਕ ਸਭਾ ਚੋਣ ਲਈ ਵੋਟਾਂ ਪੈਣ ਉਪਰੰਤ ਵੋਟਿੰਗ ਮਸ਼ੀਨਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ 24 ਘੰਟੇ ਈ-ਨਿਗਰਾਨੀ ਅਤੇ ਬਹੁਪਰਤੀ ਸਰੁੱਖਿਆ ਘੇਰੇ ਹੇਠ ਸਟਰਾਂਗ ਰੂਮਾਂ ਵਿੱਚ ਸਟੋਰ ਕੀਤੀਆਂ ਜਾਣਗੀਆਂ ਅਤੇ 4 ਜੂਨ ਨੂੰ ਗਿਣਤੀ ਵਾਲੇ ਦਿਨ ਹੀ ਗਿਣਤੀ ਕੇਂਦਰਾਂ ਵਿੱਚ ਲਿਆਂਦੀਆਂ ਜਾਣਗੀਆਂ।

ਉਨ੍ਹਾਂ ਅਧਿਕਾਰੀਆਂ ਤੋਂ ਸੀ.ਸੀ.ਟੀ.ਵੀ. ਕੈਮਰਿਆਂ ਦੇ ਬੈਕਅਪ, ਨਿਰਵਿਘਨ ਬਿਜਲੀ ਸਪਲਾਈ, ਅੱਗ ਤੋਂ ਸੁਰੱਖਿਆ ਦੇ ਉਪਾਅ ਆਦਿ ਦੇ ਵੇਰਵੇ ਵੀ ਹਾਸਲ ਕੀਤੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਪੈਣ ਉਪਰੰਤ ਸਟਰਾਂਗ ਰੂਮਾਂ ਵਿੱਚ ਵੋਟਿੰਗ ਮਸ਼ੀਨਾਂ ਦੀ ਹਿਫਾਜ਼ਤ ਅਤੇ ਗਿਣਤੀ ਪ੍ਰਕਿਰਿਆ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿੱਚ ਪੰਜਾਬ ਪੁਲਿਸ, ਸਟੇਟ ਆਰਮਡ ਪੁਲਿਸ ਅਤੇ ਸੀ.ਏ.ਪੀ.ਐਫ. ਦੀ ਤਿੰਨ ਪਰਤੀ ਸੁਰੱਖਿਆ ਹੇਠ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੋਣ ਅਤੇ ਗਿਣਤੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੈਪਸ਼ਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਰਾਹੁਲ ਐਸ. ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਦੇ ਹੋਏ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।