ਤਰਨ ਤਾਰਨ, 19 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਸ੍ਰ. ਸਿਮਰਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਬੀ.ਡੀ.ਪੀ.ਓ ਗੰਡੀਵਿੰਡ ਦੀ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਠੱਠਗੜ੍ਹ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।
ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮੰਤਵ 18 ਸਾਲ ਅਤੇ ਇਸ ਦੇ ਉੱਪਰ ਹਰ ਮਤਦਾਤਾ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਉਨਾ ਦੱਸਿਆ ਕਿ ਰੈਲੀ ਰਾਹੀਂ ਹਰ ਇੱਕ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰਨ ਲਈ ਪ੍ਰੇਰਿਆ ਗਿਆ