ਨਵੀਂ ਦਿੱਲੀ, 07 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਵੋਟਰ ਸੂਚੀ ’ਚ ਨਾਂ ਸ਼ਾਮਲ ਕੀਤੇ ਜਾਣ ਨਾਲ ਜੁੜੇ ਵਿਵਾਦ ’ਚ ਕਾਂਗਰਸ ਦੀ ਸਾਬਕਾ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੇ ਵਿਸ਼ੇਸ਼ ਅਦਾਲਤ ’ਚ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਰਾਊਜ ਐਵੇਨਿਊ ਸਥਿਤ ਅਦਾਲਤ ’ਚ ਸੁਣਵਾਈ ਦੌਰਾਨ ਸੀਨੀਅਰ ਵਕੀਲ ਨੇ ਕੋਰਟ ਨੂੰ ਦੱਸਿਆ ਕਿ ਪਟੀਸ਼ਨ ’ਚ ਜਿਨ੍ਹਾਂ ਦਸਤਾਵੇਜ਼ਾਂ ਦਾ ਹਵਾਲਾ ਦਿੱਤਾ ਗਿਆ ਹੈ, ਉਹ ਕਈ ਦਹਾਕੇ ਪੁਰਾਣੇ ਰਿਕਾਰਡ ਹਨ ਤੇ ਉਨ੍ਹਾਂ ਦੀ ਜਾਂਚ ਲਈ ਹੋਰ ਸਮਾਂ ਚਾਹੀਦਾ ਹੈ। ਅਦਾਲਤ ਨੇ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਅਗਲੀ ਸੁਣਵਾਈ ਸੱਤ ਫਰਵਰੀ ਤੈਅ ਕੀਤੀ।

ਇਹ ਮਾਮਲਾ ਵਕੀਲ ਵਿਕਾਸ ਤ੍ਰਿਪਾਠੀ ਵੱਲੋਂ ਦਾਇਰ ਰੀਵਿਊ ਪਟੀਸ਼ਨ ਨਾਲ ਜੁੜਿਆ ਹੈ। ਇਸ ਵਿਚ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ਤਹਿਤ ਸੋਨੀਆ ਸੋਨੀਆ ਖਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ ਸੀ। ਸੁਣਵਾਈ ’ਚ ਪਹਿਲਾਂ ਹੀ ਦਿੱਲੀ ਪੁਲਿਸ ਤੇ ਸੋਨੀਆ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।