ਭਵਾਨੀਗੜ੍ਹ/ਸੰਗਰੂਰ, 27 ਫ਼ਰਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਤੇਗ਼ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਵੋਟਰ ਲਿਟਰੇਸੀ ਕਲੱਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।
ਇਨ੍ਹਾਂ ਮੁਕਾਬਲਿਆਂ ਵਿੱਚ ਅਵਤਾਰ ਸਿੰਘ ਬੀ.ਕਾਮ ਨੇ ਪਹਿਲਾ, ਰਮਨਪ੍ਰੀਤ ਕੌਰ ਬੀ. ਏ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਵਿੱਚ ਭਾਗ਼ ਲੈਣ ਵਾਲੇ ਵਿਦਿਆਰਥੀਆਂ ਨੂੰ ਯੋਗਤਾ ਦੇ ਆਧਾਰ ‘ਤੇ ਇਨਾਮ ਵੰਡੇ ਗਏ।
ਪ੍ਰਿੰਸੀਪਲ ਪ੍ਰੋ. ਪਦਮਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਮਹੱਤਤਾ ਦਸਦੇ ਹੋਏ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਵੋਟਰ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਡਾ.ਅਰਮਾਨਇੰਦਰਜੀਤ ਸਿੰਘ ਅਤੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ ਦੁਆਰਾ ਕਰਵਾਇਆ ਗਿਆ।
