26 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿੱਚ ਅੱਜ ਵੋਟਾਂ ਪਾਉਣ ਦਾ ਦਿਨ ਹੈ, ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਸੀ ਪਰ ਵਾਰਡ ਨੰਬਰ ਪੰਜ ਵਿੱਚ ਸਵੇਰੇ ਸਾਢੇ ਸੱਤ ਵਜੇ ਤੋਂ ਹੀ ਵੋਟਰ ਲਾਈਨਾ ਵਿੱਚ ਖੜੇ ਹੋ ਗਏ ਹਨ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।
ਦੱਸ ਦਈਏ ਕਿ ਵੋਟਾਂ ਪਾਉਣ ਦਾ ਕੰਮ ਪੂਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋਇਆ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 5 ਦੇ ਬੂਥ ਨੰਬਰ 6-7 ਵਿੱਚ ਵੋਟਰਾਂ ਵਿੱਚ ਭਾਰੀ ਉਤਸਾਹ ਹੈ। ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਵੋਟ ਵੀ ਇਸੇ ਵਾਰਡ ’ਤੇ ਇਸੇ ਬੂਥ ਉੱਪਰ ਹੈ। ਉਹ ਅਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਥੋੜ੍ਹੀ ਦੇਰ ਤੱਕ ਆਉਣਗੇ।
