13 ਮਾਰਚ 2025 (ਪੰਜਾਬੀ ਖਬਰਨਾਮਾ ਬਿਊਰੋ ) – ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਇਹ ਸਪਥ ਲਈ ਹੈ ਕਿ ਉਹ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਮਦਦ ਨਹੀਂ ਕਰਨਗੀਆਂ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਨਸ਼ਿਆਂ ਖ਼ਿਲਾਫ਼ ਜੰਗ’ ਦਾ ਭਰਪੂਰ ਸਮਰਥਨ ਕੀਤਾ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਾ ਕਰਨ ਦੀ ਸਪਥ ਲਈ।