ਬਟਾਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)
‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ ਨੰਬਰ 32, ਪਿੰਡ ਬੱਲ, ਤਲਵੰਡੀ ਝੁੰਗਲਾਂ, ਕਿਸ਼ਨਕੋਟ, ਵਾਰਡ ਨੰਬਰ 24 ਅਤੇ ਰਾਮਪੁਰਾ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਅਤੇ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰੇਦਸ਼ਾਂ ਹੇਠ ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੂੰ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ, ਉਸ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਗੂਰਕ ਵੀ ਕੀਤਾ ਗਿਆ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ। ਕੱਲ੍ਹ 8 ਫਰਵਰੀ ਨੂੰ ਵਾਰਡ ਨੰ-4 ਮੀਰਪੁਰ, ਦੁਨੀਆਂ ਸੰਧੂ, ਪੱਡਾ, ਵਾਰਡ ਨੰ-25 (ਸਵੇਰੇ 10 ਵਜੇ ਤੋਂ 2 ਵਜੇ ਤਕ), ਚੀਮਾ (ਦੁਪਹਿਰ 2 ਵਜੇ ਤੋਂ 5 ਵਜੇ ਤੱਕ) ਵਿਸ਼ੇਸ ਕੈਂਪ ਲੱਗਣਗੇ।