17 ਜੂਨ 2024 (ਪੰਜਾਬੀ ਖਬਰਨਾਮਾ) : ਮੌਸਮ ਵਿਭਾਗ ਨੇ ਇੱਕ ਗ੍ਰਾਫ ਜਾਰੀ ਕੀਤਾ ਹੈ, ਜਿਸ ਵਿੱਚ ਸਾਰੀ ਜਾਣਕਾਰੀ ਦਿੱਤੀ ਗਈ ਹੈ ਕਿ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਸਣੇ ਉਤਰੀ ਭਾਰਤ ਵਿਚ ਕਦੋਂ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਕਦੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ ਜੂਨ ਦੇ ਆਖ਼ਰੀ ਹਫ਼ਤੇ ਵਿੱਚ ਮੁੜ ਸਰਗਰਮ ਹੋ ਰਿਹਾ ਹੈ, ਅੱਗੇ ਵਧੇਗਾ ਅਤੇ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਪੂਰੇ ਦੇਸ਼ ਨੂੰ ਕਵਰ ਕਰੇਗਾ। ਵਿਭਾਗ ਦੀ ਮੰਨੀਏ ਤਾਂ ਉੜੀਸਾ ਤੋਂ ਮਾਨਸੂਨ (Monsoon Update) ਅੱਗੇ ਵਧ ਰਿਹਾ ਹੈ, ਪਰ ਇਸ ਦੀ ਰਫਤਾਰ ਕਾਫੀ ਘੱਟ ਹੈ, ਪਰ ‘ਲਾ ਨੀਨਾ’ ਦੇ ਆਉਣ ਨਾਲ ਮਾਨਸੂਨ ਜਲਦੀ ਹੀ ਰਫਤਾਰ ਫੜਨ ਵਾਲਾ ਹੈ ਅਤੇ ਮਾਨਸੂਨ ਆਖਰੀ ਸਮੇਂ ‘ਚ ਤੇਜ਼ੀ ਨਾਲ ਭਾਰਤ ਦੇ ਅੰਦਰੂਨੀ ਹਿੱਸੇ ‘ਚ ਪਹੁੰਚ ਜਾਵੇਗਾ। ਜੂਨ ਦੇ ਆਖਰੀ ਹਫ਼ਤੇ ਮੱਧ ਭਾਰਤ, ਦਿੱਲੀ ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਇਧਰ, ਮੌਸਮ ਵਿਭਾਗ ਮੁਤਾਬਕ 18 ਜੂਨ ਸ਼ਾਮ ਨੂੰ ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਵਿਭਾਗ ਨੇ ਕਈ ਥਾਵਾਂ ’ਤੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ 19 ਅਤੇ 20 ਜੂਨ ਨੂੰ ਵੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਗੁਜਰਾਤ ਦੇ ਪੋਰਬੰਦਰ ਸ਼ਹਿਰ ਦੇ ਹਿੱਸਿਆਂ ’ਚ ਭਾਰੀ ਮੀਂਹ ਪਿਆ ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਪੱਛਮੀ ਬੰਗਾਲ ਅਤੇ ਸਿੱਕਮ ’ਚ 17 ਤੋਂ 20 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ’ਚ ਵੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 4-5 ਦਿਨਾਂ ਵਿੱਚ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ ਅਤੇ ਮੇਘਾਲਿਆ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। 18 ਅਤੇ 19 ਜੂਨ ਨੂੰ ਓਡੀਸ਼ਾ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਚਾਰ ਦਿਨਾਂ ‘ਚ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਗੰਗਾ ਮੈਦਾਨਾਂ ‘ਚ ‘ਹਲਕੀ ਤੋਂ ਦਰਮਿਆਨੀ ਬਾਰਿਸ਼’ ਹੋ ਸਕਦੀ ਹੈ।

ਸਕਾਈਮੈਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਵਿਦਰਭ, ਮਰਾਠਵਾੜਾ, ਤੇਲੰਗਾਨਾ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮੱਧ ਪ੍ਰਦੇਸ਼, ਉੜੀਸਾ, ਦੱਖਣ ਅਤੇ ਪੂਰਬੀ ਗੁਜਰਾਤ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਕੇਰਲ, ਲਕਸ਼ਦੀਪ, ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।