(ਪੰਜਾਬੀ ਖ਼ਬਰਨਾਮਾ) :ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਸਾਰੀਆਂ ਧਿਰਾਂ ਨੇ ਇਸ ਵਾਰ ਪ੍ਰਚਾਰ ਲਈ ਟਿੱਲ ਲਾਇਆ ਹੋਇਆ ਹੈ। ਰਾਜਧਾਨੀ ਦਿੱਲੀ ਵਿਚ ਵੀ ਸਿਆਸੀ ਸਰਗਰਮੀਆਂ ਕਾਫੀ ਜ਼ੋਰਾਂ ‘ਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਤਿਹਾੜ ਜੇਲ੍ਹ ਵਿਚ ਹੋਣ ਕਾਰਨ ਇਸ ਵਾਰ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਹੋਈ ਹੈ। ਇਸ ਦੌਰਾਨ ਸਿਆਸੀ ਹਲਕਿਆਂ ‘ਚ ਇਹ ਚਰਚਾ ਜ਼ੋਰਾਂ ਉਤੇ ਹੈ ਕਿ ਪਾਰਟੀ ਦੇ ਸਭ ਤੋਂ ਦਿੱਗਜ ਤੇ ਨੌਜਵਾਨ ਆਗੂ ਰਾਘਵ ਚੱਢਾ ਕਿੱਥੇ ਹਨ?

ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਪਿਛਲੇ ਦਿਨੀਂ ਜਾਣਕਾਰੀ ਦਿੱਤੀ ਸੀ ਕਿ ਉਹ ਅੱਖਾਂ ਦੀ ਬਿਮਾਰੀ ਤੋਂ ਪੀੜਤ ਹਨ ਅਤੇ ਇਸ ਦੇ ਇਲਾਜ ਲਈ ਬਰਤਾਨੀਆ ਵਿਚ ਹਨ। ਉਨ੍ਹਾਂ ਦੱਸਿਆ ਸੀ ਕਿ ਚੱਢਾ ਬਹੁਤ ਗੰਭੀਰ ਬਿਮਾਰੀ ਤੋਂ ਪੀੜਤ ਹਨ। ਇਹ ਬਿਮਾਰੀ ਇੰਨੀ ਗੰਭੀਰ ਸੀ ਕਿ ਕਈ ਵਾਰ ਅੱਖਾਂ ਦੀ ਰੌਸ਼ਨੀ ਵੀ ਚਲੀ ਜਾਂਦੀ ਹੈ। ਇਸ ਕਾਰਨ ਉਹ ਇਨ੍ਹੀਂ ਦਿਨੀਂ ਰਾਜਨੀਤੀ ਵਿੱਚ ਸਰਗਰਮ ਨਹੀਂ ਹਨ। ਹਾਲਾਂਕਿ, ਉਨ੍ਹਾਂ ਨੇ ਚੱਢਾ ਦੇ ਜਲਦੀ ਠੀਕ ਹੋਣ ਅਤੇ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਦੀ ਗੱਲ ਕੀਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!