wheat arrival

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 22 ਅਪ੍ਰੈਲ 2025 ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 399290 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 326435 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ 602.42 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 

ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।

ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 22 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 104035 ਮੀਟ੍ਰਿਕ ਟਨ, ਮਾਰਕਫ਼ੈਡ 71600, ਪਨਸਪ 73535, ਵੇਅਰ ਹਾਊਸ 48010 ਤੇ ਪ੍ਰਾਈਵੇਟ ਵਪਾਰੀਆਂ ਵਲੋਂ 29255 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।