ਚੰਡੀਗੜ੍ਹ, 9 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2014 ਤੱਕ ਛੁੱਟੀਆਂ (Punjab School Holidays) ਕੀਤੀਆਂ ਜਾਂਦੀਆਂ ਹਨ।

ਸੰਖੇਪ
ਪੰਜਾਬ ਦੇ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜੋ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਹ ਛੁੱਟੀਆਂ ਐਲਾਨ ਕੀਤੀਆਂ ਗਈਆਂ ਹਨ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।