ਬਰਨਾਲਾ, 17 ਮਈ (ਪੰਜਾਬੀ ਖਬਰਨਾਮਾ) : ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਦੇ  ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਸਿਵਲ ਹਸਪਤਾਲ ਬਰਨਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸਲ ਅਤੇ ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਹੇਠ ਮਨਾਇਆ ਗਿਆ।ਪ੍ਰੋਗਰਾਮ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ,ਗੁਰਦੇ ਦੀ ਬਿਮਾਰੀ,ਦਿਮਾਗੀ ਕਮਜੋਰੀ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬਿਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ।ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ  ਤੋਂ ਬਾਅਦ ਹੀ ਇਸ ਬੀਮਾਰੀ ਬਾਰੇ ਪਤਾ ਲੱਗਦਾ ਹੈ।

      ਡਾ. ਦੀਪਲੇਖ ਸਿੰਘ ਬਾਜਵਾ ਐਮ.ਡੀ. ਮੈਡੀਸਨ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਕਾਰਡੀਓਵੈਸਕੁਲਰ ਬਿਮਾਰੀਆਂ ਜਿਵੇਂ ਕਿ ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆਂ ਦਾ ਫੇਲ ਹੋਣਾ, ਦਿਮਾਗੀ ਕਮਜ਼ੋਰੀ ਦਾ ਕਾਰਨ ਬਣਦਾ ਹੈ। ਹਾਈਪਰਟੈਨਸ਼ਨ ਭਾਰਤ ਵਿੱਚ ਇੱਕ ਵੱਧ ਰਹੀ ਸਮੱਸਿਆ ਹੈ । ਇਸਦਾ ਕੋਈ ਇਲਾਜ ਨਹੀਂ ਹੈ, ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਦਿਲ ਦੀ ਬਿਮਾਰੀ, ਸਟ੍ਰੋਕ, ਗੁਰਦੇ ਦੀ ਬਿਮਾਰੀ ਅਤੇ ਹੋਰ ਜੋਖਮਾਂ ਨੂੰ ਘਟਾਇਆ ਜਾ ਸਕਦਾ ਹੈ।

     ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ,ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਸ਼ਿਵਾਨੀ ਅਰੋੜਾ ਬੀ.ਈ.ਈ. ਅਤੇ ਅਰਸ਼ਦੀਪ ਕੌਰ ਐਨ.ਸੀ.ਡੀ. ਸਟਾਫ ਨਰਸ ਨੇ ਦੱਸਿਆ ਕਿ 17 ਮਈ ਤੋਂ ਲਗਾਤਰ ਮਹੀਨਾ ਜਾਗਰੂਕਤਾ ਗਤੀਵਿਧੀਆਂ  ਕੀਤੀਆਂ ਜਾਣਗੀਆਂ ਕਿਉਂਕਿ ਆਬਾਦੀ ਦੇ 30 ਪ੍ਰਤੀਸਤ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੁੰਦੀ।ਖੁਰਾਕ ਵਿੱਚ ਲੂਣ, ਚੀਨੀ, ਘਿਓ,ਤੇਲ ਦੀ ਵਰਤੋਂ ਘਟਾ ਕੇ ਤੰਬਾਕੂ ਪਦਾਰਥਾਂ ਅਤੇ ਹੋਰ ਨਸ਼ਿਆਂ ਦੇ ਸੇਵਨ ਤੋਂ ਪ੍ਰਹੇਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸਰੀਰਕ ਗਤੀਵਿਧੀ ਕਰਨਾ, ਰੋਜਾਨਾ ਸੈਰ,ਮੌਸਮ ਅਨੁਸਾਰ ਫਲ ਸਬਜੀਆਂ ਅਤੇ ਸਮੇ-ਸਮੇਂ ਡਾਕਟਰੀ ਸਲਾਹ ਅਤੇ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।