Drug Awareness

ਬਟਾਲਾ, 06 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਸਿੰਘ ਜ਼ਿਲ੍ਹਾ ਖੇਡ ਅਫਸਰ ਅਤੇ ਰਾਜੀਵ ਠਾਕੁਰ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਖੇਡ ਟੂਰਨਾਂਮੈਂਟ ਕਰਵਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਜਾਗਰੂਕਤਾ ਵੈਨ ਚਲਾਈ ਗਈ ਹੈ, ਜੋ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਸ਼ਹਿਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਵਿਖੇ ਜਾਗਰੂਕਤਾ ਵੈਨ ਰਾਹੀਂ ਪੈਂਫ਼ਲਿਟ ਵੰਡ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਦੇ ਇਲਾਜ ਲਈ ਆਪਣੇ ਨੇੜੇ ਦੇ ਓਟ ਕੇਂਦਰਜਾਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਡੇਵਿਡ ਗਿੱਲ ਦੇ ਨੰਬਰ 98760-73836 ਉੱਪਰ ਜਾਂ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਰਾਹੁਲ ਦੇ ਮੋਬਾਈਲ ਨੰਬਰ 98783-64398 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।