26 ਅਗਸਤ 2024 : ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ‘ਯੂਨੀਫਾਈਡ ਪੈਨਸ਼ਨ ਸਕੀਮ’ (ਯੂਪੀਐਸ) ਲਾਗੂ ਕਰਨ ਦਾ ਐਲਾਨ ਕੀਤਾ। ਦੋ ਦਿਨ ਪਹਿਲਾਂ 24 ਅਗਸਤ ਨੂੰ ਕੇਂਦਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਵਿੱਚ ਸੁਧਾਰ ਕਰਕੇ ਯੂ.ਪੀ.ਐਸ. ਲੈ ਕੇ ਆਈ ਹੈ। UPS ਨੂੰ 1 ਅਪ੍ਰੈਲ, 2025 ਤੋਂ ਲਾਗੂ ਕੀਤਾ ਜਾਵੇਗਾ।

ਕੇਂਦਰ ਸਰਕਾਰ ਨੇ ਕਿਹਾ ਸੀ ਕਿ ਜੇਕਰ ਰਾਜ ਸਰਕਾਰਾਂ ਚਾਹੁਣ ਤਾਂ ਉਹ ਵੀ ਇਸ ਨੂੰ ਅਪਣਾ ਸਕਦੀਆਂ ਹਨ। ਜਿਸ ਤੋਂ ਬਾਅਦ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਨੇ ਐਤਵਾਰ (25 ਅਗਸਤ) ਨੂੰ ਮਨਜ਼ੂਰੀ ਦਿੱਤੀ। ਇਸ ਕੇਂਦਰੀ ਯੋਜਨਾ ਨੂੰ ਆਪਣੇ ਰਾਜ ਵਿੱਚ ਲਾਗੂ ਕਰਨ ਵਾਲਾ ਮਹਾਰਾਸ਼ਟਰ ਪਹਿਲਾ ਸੂਬਾ ਬਣ ਗਿਆ ਹੈ।ਮ

ਹਾਰਾਸ਼ਟਰ ਕੈਬਿਨੇਟ ਦੇ ਫੈਸਲੇ ਦੇ ਅਨੁਸਾਰ, ਯੂਪੀਐਸ ਇਸ ਸਾਲ ਮਾਰਚ ਤੋਂ ਲਾਗੂ ਹੋ ਜਾਵੇਗਾ ਅਤੇ ਰਾਜ ਦੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਇਸਦਾ ਲਾਭ ਮਿਲੇਗਾ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਨਵੰਬਰ ਵਿੱਚ ਖ਼ਤਮ ਹੋ ਰਿਹਾ ਹੈ ਅਤੇ ਅਕਤੂਬਰ-ਨਵੰਬਰ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।